ਲੁਧਿਆਣਾ, 12 ਜੁਲਾਈ – ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਖਿਲਾਫ ਲੁਧਿਆਣਾ ਪੁਲਿਸ ਨੇ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਸਿਮਰਜੀਤ ਬੈਂਸ ਸਮੇਤ 7 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।ਓਧਰ ਅਕਾਲੀ ਦਲ ਵੱਲੋਂ ਮੁਜਾਹਰੇ ਕਰਕੇ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ।ਆਪਣੇ ਖਿਲਾਫ ਦਰਜ ਮਾਮਲੇ ਨੂੰ ਲੈ ਕੇ ਸਿਮਰਜੀਤ ਬੈਂਸ ਨੇ ਹਾਈਕੋਰਟ ਪਹੁੰਚ ਕੀਤੀ ਹੈ।