ਫਗਵਾੜਾ, 13 ਜੁਲਾਈ (ਰਮਨਦੀਪ) – ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਕਾਰਨ ਜਿੱਥੇ ਹਰ ਦੇਸ਼ ਵਾਸੀ ਹਾਲੋ ਬੇਹਾਲ ਹੋਇਆ ਪਿਆ ਹੈ, ਉਥੇ ਹੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੱਦੇ ‘ਤੇ ਪੰਜਾਬ ਭਰ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੇ ਤਹਿਤ ਫਗਵਾੜਾ ਵਿਖੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਸਾਈਕਲ ਰੈਲੀ ਕੱਢੀ ਗਈ। ਇਹ ਸਾਈਕਲ ਰੈਲੀ ਰੈਸਟ ਹਾਊਸ ਫਗਵਾੜਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਵਾਪਿਸ ਰੈਸਟ ਹਾਊਸ ਵਿਖੇ ਸਮਾਪਤ ਹੋਈ। ਰੈਲੀ ਦੋਰਾਨ ਜਿੱਥੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਕਾਂਗਰਸ ਪਾਰਟੀ ਦੇ ਝੰਡੇ ਲਗਾ ਕੇ ਰਿਕਸ਼ੇ, ਰੇਹੜੇ ਅਤੇ ਸਾਈਕਲ ‘ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ੳੁੱਥੇ ਹੀ ਘੋੜੇ ਵਾਲੇ ਰੇਹੜੇ ‘ਤੇ ਬੈਠ ਕੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆ ਪ੍ਰਧਾਨ ਮੰਤਰੀ ਅਤੇ ਅਮਿਤ ਸ਼ਾਹ ਦਾ ਪੁਤਲਾ ਵੀ ਫੂਕਿਆ। ਇਸ ਮੋਕੇ ਵਿਧਾਇਕ ਧਾਲੀਵਾਲ ਅਤੇ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੇਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਬੇਤਹਾਸ਼ੇ ਵਾਧੇ ਕਾਰਨ ਹਰ ਦੇਸ਼ ਵਾਸੀ ਦੁਖੀ ਹੈ ਤੇ ਮਹਿੰਗਾਈ ਨੇ ਹਰ ਵਰਗ ਦਾ ਕਚੂੰਭਰ ਕੱਢ ਕੇ ਰੱਖ ਦਿੱਤਾ ਹੈ ਤੇ ਇਸ ਦੇ ਚੱਲਦਿਆ ਹੀ ਕਾਂਗਰਸ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਸਾਈਕਲ ਰੈਲੀ ਕਰਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਹੈ।