ਨਵੀਂ ਦਿੱਲੀ, 13 ਜੁਲਾਈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ North-Eastern states ਦੇ ਮੁੱਖ ਮੰਤਰੀਆਂ ਨਾਲ ਕੋਵਿਡ ਰੀਵਿਊ ਮੀਟਿੰਗ ਦੌਰਾਨ ਕਿਹਾ ਕਿ ਦੇਸ਼ ਵਿਚ ਕੋਵਿਡ-19 ਦੇ ਮਾਮਲੇ ਵੱਧ ਰਹੇ ਹਨ ਤੇ ਹੇਂਠਲੇ ਪੱਧਰ ਤੋਂ ਸਥਿਤੀ ਉੱਪਰ ਕਾਬੂ ਪਾਉਣ ਲਈ ਸਖਤ ਕਦਮ ਉਠਾਉਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਲੋਕ ਹਿਲ ਸਟੇਸ਼ਨਾਂ ਅਤੇ ਬਾਜ਼ਾਰਾਂ ਵਿਚ ਬਿਨ੍ਹਾਂ ਮਾਸਕ ਤੋਂ ਘੁੰਮ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ।ਕੋਵਿਡ ਵੇਰੀਐਂਟ ‘ਤੇ ਵੀ ਨਜ਼ਰ ਰੱਖਣ ਦੀ ਜ਼ਰੂਰਤ ਹੈ, ਜਿਸ ਉੱਪਰ ਮਾਹਿਰ ਅਧਿਐਨ ਕਰ ਰਹੇ ਹਨ।ਕੋਵਿਡ-19 ਦੀ ਤੀਸਰੀ ਲਹਿਰ ਦਾ ਮੁਕਾਬਲਾ ਕਰਨ ਲਈ ਸਾਨੂੰ ਵੈਕਸੀਨੇਸ਼ਨ ਦੀ ਪ੍ਰਕਿਰਿਆ ‘ਚ ਤੇਜੀ ਲਿਆਉਣ ਦੀ ਲੋੜ ਹੈ।ਕੋਵਿਡ-19 ਨੂੰ ਲੈ ਕੇ ਉਚਿਤ ਵਿਵਹਾਰ ਦਾ ਪਾਲਣ ਕਰਨ ਲਈ ਲੋਕਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।