ਅੰਮ੍ਰਿਤਸਰ, 14 ਜੁਲਾਈ – ਬੇਅਦਬੀ ਮਾਮਲਿਆਂ ‘ਚ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਸਿਟ ਵੱਲੋਂ ਪੇਸ਼ ਕੀਤੇ ਚਲਾਨ ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂਅ ਸ਼ਾਮਿਲ ਨਾ ਕੀਤੇ ਜਾਣ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਉੱਪਰ ਸਿਆਸਤ ਨਹੀਂ ਹੋਣੀ ਚਾਹੀਦੀ ਕਿਉਕਿ ਬੇਅਦਬੀ ਦੀਆਂ ਘਟਨਾਵਾਂ ਸਮੇਂ ਦਰਜ ਐਫ.ਆਈ.ਆਰ ‘ਚ ਡੇਰਾ ਮੁਖੀ ਦਾ ਨਾਂਅ ਵੀ ਸ਼ਾਮਿਲ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਟ ਦੀ ਕਾਰਵਾਈ ਸਰਕਾਰਾਂ ਦੀ ਨੀਅਤ ਉੱਪਰ ਸਵਾਲ ਖੜੇ ਕਰਦੀ ਹੈ।