ਜਲੰਧਰ, 15 ਜੁਲਾਈ – ਜਲੰਧਰ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਰਾਏਪੁਰ ਵਿਖੇ ਇੱਕ ਨੌਜਵਾਨ ਲੜਕੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਲਾਸ਼ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ।