ਫਗਵਾੜਾ, 16 ਜੁਲਾਈ (ਰਮਨਦੀਪ) – ਫਗਵਾੜਾ ਦੇ ਗੁਰਦੁਆਰਾ ਸਿੰਘ ਸਭਾ ਨਜ਼ਦੀਕ ਇੱਕ ਟੈਕਸੀ ਚਾਲਕ ਨੇ ਆਪਣੀ ਟੈਕਸੀ ਵਿਚ ਹੀ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਿਸ ਦੀ ਪਹਿਚਾਣ ਮੁਕੁਲ ਕੁਮਾਰ ਪੁੱਤਰ ਰਾਮ ਸੂਰਤ ਸਿੰਘ ਵਾਸੀ ਉਂਕਾਰ ਨਗਰ ਫਗਵਾੜਾ ਵਜੋ ਹੋਈ ਹੈ । ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਇੱਕ ਲੜਕੀ ਅਤੇ ਇੱਕ ਨੌਜਵਾਨ ਉੱਪਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਲੜਕੀ ਮੁਕੁਲ ਕੁਮਾਰ ਨੂੰ ਕਾਫੀ ਤੰਗ ਪ੍ਰੇਸ਼ਾਨ ਕਰਦੀ ਸੀ ਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆ ਉਸਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਓਧਰ ਡੀ.ਐੱਸ.ਪੀ ਫਗਵਾੜਾ ਪਰਮਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ‘ਤੇ ਮਾਮਲੇ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।