ਨਵੀਂ ਦਿੱਲੀ, 16 ਜੁਲਾਈ – ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਾਂਵੜ ਯਾਤਰਾ ਦੀ ਇਜਾਜ਼ਤ ਦੇਣ ਦੇ ਫੈਸਲੇ ਉੱਪਰ ਮੁੜ ਵਿਚਾਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਅਨੁਸਾਰ ਭਾਰਤ ਦੇ ਨਾਗਰਿਕਾਂ ਦਾ ਸਿਹਤ ਅਤੇ ਜੀਵਨ ਦਾ ਅਧਿਕਾਰ ਸਭ ਤੋਂ ਉੱਪਰ ਹੈ। ਬਾਕੀ ਸਾਰੀਆਂ ਭਾਵਨਾਵਾਂ ਚਾਹੇ ਉਹ ਧਾਰਮਿਕ ਹੋਣ ਇਸ ਮੌਲਿਕ ਅਧਿਕਾਰ ਦੇ ਅਧੀਨ ਆਉਂਦੀਆਂ ਹਨ।