ਨਵੀਂ ਦਿੱਲੀ, 17 ਜੁਲਾਈ – ਭਾਰਤ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਵੈਕਸੀਨ ਦੀਆਂ 41.69 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। 18,16,140 ਤੋਂ ਵੱਧ ਖੁਰਾਕਾਂ ਪਾਈਪਲਾਈਨ ‘ਚ ਹਨ ਜਦਕਿ 2.74 ਕਰੋੜ ਤੋਂ ਵੱਧ ਖੁਰਾਕਾਂ ਅਜੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਉਪਲਬਧ ਹਨ।