ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕਾਨੂੰਨ ਦੀ ਪਾਲਣਾ ਕਰਨੀ ਹੀ ਹੋਵੇਗੀ – ਅਨਿਲ ਵਿਜ

ਅੰਬਾਲਾ, 17 ਜੁਲਾਈ – ਪੰਜਾਬ ਕਾਂਗਰਸ ਵਿਚ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਮੁੱਦੇ ‘ਤੇ ਬੋਲਦਿਆ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕਾਂਗਰਸ ਦੀ ਅੰਦਰੂਨੀ ਲੜਾਈ ਹੁਣ ਲੋਕਾਂ ਦੇ ਮਨੋਰੰਜਨ ਦਾ ਸਾਧਨ ਬਣ ਗਈ ਹੈ। ਅਜਿਹੀ ਧੜ੍ਹੇਬੰਦੀ ਅਤੇ ਲੜਾਈ ਹਰ ਜ਼ਿਲ੍ਹੇ ‘ਚ ਹੋ ਰਹੀ ਹੈ। ਇਸ ਲਈ ਇਸ ਬਾਰੇ ਟਿੱਪਣੀ ਕਰਨਾ ਠੀਕ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਦੇਸ਼ ਦਾ ਕਾਨੂੰਨ ਸਰਵ ਵਿਆਪਕ ਹੈ ਤੇ ਕਿਸਾਨਾਂ ਨੂੰ ਇਸ ਦੀ ਪਾਲਣਾ ਕਰਨੀ ਹੀ ਹੋਵੇਗੀ।

Leave a Reply

Your email address will not be published. Required fields are marked *