ਨਵੀਂ ਦਿੱਲੀ, 19 ਜੁਲਾਈ – ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ‘ਤੇ ਕਾਂਗਰਸ ਦੇ ਸੀਨੀਅਰ ਆਗੂ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਹਾਈਕਮਾਨ ਨੇ ਸੋਚ ਸਮਝ ਕੇ ਫੈਸਲਾ ਲਿਆ ਹੋਵੇਗਾ। ਨਵਜੋਤ ਸਿੰਘ ਸਿੱਧੂ ਯੁਵਾ ਹਨ ਤੇ ਇਕ ਸਰਗਰਮ ਸੰਸਦ ਮੈਂਬਰ ਸਨ ਜਿਨ੍ਹਾਂ ‘ਚ ਕੰਮ ਕਰਨ ਦਾ ਜੋਸ਼ ਹੈ। ਇਸ ਲਈ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪੰਜਾਬ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਹੈ।