ਪਟਿਆਲਾ, 19 ਜੁਲਾਈ – ਕਾਂਗਰਸ ਦੇ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਨੇ ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਫੈਸਲਾ 100% ਸਹੀ ਹੈ। ਕੋਈ ਪ੍ਰੇਸ਼ਾਨ ਨਹੀਂ ਹੈ ਤੇ ਸਭ ਕੁੱਝ ਠੀਕ ਹੋ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੱਧੂ ਨੂੰ ਮੁਬਾਰਕਬਾਦ ਦਈ ਜਾਣੀ ਚਾਹੀਦੀ ਹੈ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹਾ ਕਰਨਾ ਚਾਹੀਦਾ ਹੈ।