68.5 ਲੱਖ ਮਹਿਲਾਵਾਂ ਨੂੰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਲਾਭ

ਪੰਜਾਬ ਵਿੱਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ 68.5 ਲੱਖ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਪਹਿਲੀ ਕਿਸ਼ਤ ਦੌਰਾਨ 33 ਲੱਖ ਮਹਿਲਾਵਾਂ ਨੂੰ ਲਾਭ ਦਿੱਤਾ ਗਿਆ ਸੀ, ਜਦਕਿ ਹੁਣ 35.5 ਲੱਖ ਹੋਰ ਮਹਿਲਾਵਾਂ ਦੇ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਟਰਾਂਸਫਰ ਕੀਤੀ ਗਈ ਹੈ। ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਦੀਆਂ ਤਿੰਨ ਕਿਸ਼ਤਾਂ ਇਕੱਠੀਆਂ 3,000 ਰੁਪਏ ਦਿੱਤੀਆਂ ਜਾ ਰਹੀਆਂ ਹਨ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਲਈ ਇਹ ਰਾਸ਼ੀ 4,500 ਰੁਪਏ ਹੈ। ਬਾਅਦ ਵਿੱਚ ਅਰਜ਼ੀਆਂ ਦੇਣ ਵਾਲੀਆਂ ਯੋਗ ਮਹਿਲਾਵਾਂ ਨੂੰ ਵੀ ਤਿੰਨ ਮਹੀਨਿਆਂ ਦੀ ਬਕਾਇਆ ਰਾਸ਼ੀ ਇਕੱਠੀ ਮਿਲੇਗੀ। ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈ ਰਹੀਆਂ ਯੋਗ ਮਹਿਲਾਵਾਂ ਨੂੰ ਵੀ ਪਹਿਲੀ ਵਾਰ ਇਸ ਯੋਜਨਾ ਨਾਲ ਜੋੜਦਿਆਂ ਉਨ੍ਹਾਂ ਦੀ ਮੌਜੂਦਾ ਪੈਨਸ਼ਨ ਤੋਂ ਇਲਾਵਾ 1,000 ਜਾਂ 1,500 ਰੁਪਏ ਦੀ ਵਾਧੂ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਨੇ ਯੋਜਨਾ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ। ਸਰਕਾਰੀ ਅਨੁਮਾਨ ਮੁਤਾਬਕ ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਇਸ ਯੋਜਨਾ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ।

Leave a Reply

Your email address will not be published. Required fields are marked *