ਸੀ.ਬੀ.ਆਈ. ਨੇ ਪੰਜਾਬ ਦੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕਤਲ ਦੇ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰਨ ਲਈ ਸੀ.ਬੀ.ਆਈ. ਅਧਿਕਾਰੀਆਂ ਦੀ ਇੱਕ ਟੀਮ ਪਹਿਲਾਂ ਹੀ ਪੰਜਾਬ ਪਹੁੰਚ ਚੁੱਕੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਸੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾਵੇਗੀ।