ਅੰਮ੍ਰਿਤਸਰ ਪੁਲਿਸ ਨੇ 3 ਕਿਲੋ ਤੋਂ ਵੱਧ ਹੈਰੋਇਨ ਸਮੇਤ 7 ਮੁਲਜ਼ਮ ਕੀਤੇ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 1 ਹੈਂਡ ਗ੍ਰਨੇਡ, 2 ਪਿਸਤੌਲ ਅਤੇ 3.491 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਬੂ ਕੀਤੇ ਗਏ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਵਿੱਚ ਵੰਡਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ। ਇਸ ਸਬੰਧੀ ਥਾਣਾ ਚਾਟੀਵਿੰਡ ਅਤੇ ਲੋਪੋਕੇ ਵਿਖੇ ਐੱਫ.ਆਈ.ਆਰ. ਦਰਜ ਕਰ ਲਈਆਂ ਗਈਆਂ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅੱਗਲੇ -ਪਿੱਛਲੇ ਸਬੰਧਾਂ ਨੂੰ ਜੋੜਨ ਲਈ ਅਗਲੇਰੀ ਜਾਂਚ ਜਾਰੀ ਹੈ।ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਮੱਗਲਿੰਗ, ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

Leave a Reply

Your email address will not be published. Required fields are marked *