ਟਾਈਗਰ ਸ਼ਰਾਫ਼ ’ਤੇ ਹੋਈ ਫਾਈਰਿੰਗ ਦੀ ਜਾਂਚ ਅੰਮ੍ਰਿਤਸਰ ਤੱਕ ਪਹੁੰਚੀ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਮੁੰਬਈ ਵਿੱਚ ਹੋਈ ਫਾਇਰਿੰਗ ਦੇ ਮਾਮਲੇ ਦੀ ਜਾਂਚ ਹੁਣ ਅੰਮ੍ਰਿਤਸਰ ਤੱਕ ਪਹੁੰਚ ਗਈ ਹੈ। ਸੁਰੱਖਿਆ ਏਜੰਸੀਆਂ ਉਸ ਵਿਅਕਤੀ ਦੀ ਜ਼ੋਰ-ਸ਼ੋਰ ਨਾਲ ਭਾਲ ਕਰ ਰਹੀਆਂ ਹਨ ਜਿਸ ਨੇ ਇਸ ਹਮਲੇ ਲਈ ਪਿਸਤੌਲ ਅਤੇ 20 ਰੌਂਦ (ਗੋਲੀਆਂ) ਸਪਲਾਈ ਕੀਤੇ ਸਨ। ਸੂਤਰਾਂ ਅਨੁਸਾਰ, ਇਹ ਹਥਿਆਰ ਅੰਮ੍ਰਿਤਸਰ ਦੇ ਇੱਕ ਵਿਅਕਤੀ ਤੋਂ ਪ੍ਰਾਪਤ ਕੀਤੇ ਗਏ ਸਨ, ਅਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਸਰਹੱਦ ਪਾਰ ਪਾਕਿਸਤਾਨ ਤੋਂ ਮੰਗਵਾਏ ਗਏ ਸਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਅਮਰੀਕਾ ਸਥਿਤ ਗੈਂਗਸਟਰ ਅਨਿਲ ਪੰਡਿਤ, ਜੋ ਕਿ ਲਾਰੈਂਸ ਬਿਸ਼ਨੋਈ ਗੈਂਗ ਦਾ ਸਾਥੀ ਦੱਸਿਆ ਜਾਂਦਾ ਹੈ, ਦੇ ਇਸ਼ਾਰੇ ‘ਤੇ ਇਹ ਹਥਿਆਰ ਅੰਮ੍ਰਿਤਸਰ ਤੋਂ ਲਏ ਗਏ ਸਨ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤੱਕ ਚਾਰ ਮੁਲਜ਼ਮਾਂ (ਕੁਨਾਲ, ਸੁਮਿਤ, ਰਾਧਾ ਅਤੇ ਬਬੀਤਾ) ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਡਰੋਨ ਰਾਹੀਂ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਲਗਾਤਾਰ ਵਧਾਈ ਜਾ ਰਹੀ ਹੈ, ਜਿਸਦੀ ਵਰਤੋਂ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਗੈਂਗਸਟਰਾਂ ਅਤੇ ਅੱਤਵਾਦੀਆਂ ਵੱਲੋਂ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *