ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਨੇ ਦੇਸ਼ ਦੀਆਂ ਸਭ ਤੋਂ ਵੱਡੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਆਈ.ਏ.ਐਸ. (IAS) ਅਤੇ ਆਈ.ਪੀ.ਐਸ. (IPS) ਵਿੱਚ ਸ਼ਾਨਦਾਰ ਰੈਂਕ ਪ੍ਰਾਪਤ ਕਰਨ ਵਾਲੇ 11 ਸਿੱਖ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ। ਇਨ੍ਹਾਂ ਸਫ਼ਲ ਵਿਦਿਆਰਥੀਆਂ ਨੂੰ ਐਸ.ਜੀ.ਪੀ.ਸੀ. ਵੱਲੋਂ ਸਿਰੋਪਾਓ ਅਤੇ ਮਾਲੀ ਸਹਾਇਤਾ ਦੇ ਕੇ ਨਵਾਜਿਆ ਗਿਆ। ਇਸ ਮੌਕੇ ਪ੍ਰਧਾਨ ਧਾਮੀ ਨੇ ਦੱਸਿਆ ਕਿ ਪਟਿਆਲਾ ਦੀਆਂ ਦੋ ਬੱਚੀਆਂ, ਬਸੀ ਸਿਮਰਨਦੀਪ ਕੌਰ (ਰੈਂਕ 15) ਅਤੇ ਰਸਨੀਤ ਕੌਰ (ਰੈਂਕ 51), ਨੇ ਸਾਧਾਰਨ ਪਰਿਵਾਰਾਂ ਵਿੱਚੋਂ ਉੱਠ ਕੇ ਕੜੀ ਮਿਹਨਤ ਨਾਲ ਇਹ ਮੁਕਾਮ ਹਾਸਲ ਕੀਤਾ ਹੈ।