ਮਹਿਤਾ ਵਿੱਚ ਅੱਜ ਸਵੇਰੇ ਜਿਮ ‘ਤੇ ਚੱਲੀਆਂ ਗੋਲੀਆਂ, ਸ਼ੀਸ਼ੇ ਹੋਏ ਚਕਨਾਚੂਰ

ਹਲਕਾ ਜੰਡਿਆਲਾ ਗੁਰੂ ਦੇ ਕਸਬਾ ਮਹਿਤਾ ਚੌਂਕ ਵਿੱਚ ਅੱਜ ਤੜਕਸਾਰ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਇੱਕ ਜਿਮ ਨੂੰ ਨਿਸ਼ਾਨਾ ਬਣਾਉਂਦਿਆਂ ਤਾਬੜਤੋੜ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਆਂ ਲੱਗਣ ਕਾਰਨ ਜਿਮ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਹਾਲਾਂਕਿ, ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਅੱਜ ਤੜਕਸਾਰ ਅਣਪਛਾਤੇ ਜਿਮ ਦੇ ਸਾਹਮਣੇ ਬਾਈਕ ‘ਤੇ ਪਹੁੰਚੇ ਅਤੇ ਉੱਥੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਾਇਰਿੰਗ ਕਾਰਨ ਜਿਮ ਦੇ ਸ਼ੀਸ਼ਿਆਂ ਨੂੰ ਨੁਕਸਾਨ ਪਹੁੰਚਿਆ ਅਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਦੇ ਆਧਾਰ ‘ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਫਾਇਰਿੰਗ ਕਰਨ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਹ ਵੀ ਸਪੱਸ਼ਟ ਨਹੀਂ ਹੋ ਸਕਿਆ ਕਿ ਹਮਲਾਵਰਾਂ ਨੇ ਜਿਮ ਨੂੰ ਹੀ ਨਿਸ਼ਾਨਾ ਕਿਉਂ ਬਣਾਇਆ। ਘਟਨਾ ਪਿੱਛੇ ਕੀ ਕਾਰਨ ਸਨ ਅਤੇ ਇਸ ਵਿੱਚ ਕੌਣ-ਕੌਣ ਸ਼ਾਮਲ ਹਨ, ਇਹ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਹਿਤਾ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਫਾਇਰਿੰਗ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਸੀਸੀਟੀਵੀ ਤਸਵੀਰਾਂ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਫਾਇਰਿੰਗ ਕਰਨ ਵਾਲੇ ਅਣਪਛਾਤੇ ਮੁਲਜ਼ਮਾਂ ਤੱਕ ਕਦੋਂ ਪਹੁੰਚਦੀ ਹੈ ਅਤੇ ਇਸ ਘਟਨਾ ਦੇ ਪਿੱਛੇ ਕੀ ਕਾਰਨ ਸਾਹਮਣੇ ਆਉਂਦੇ ਹਨ।

Leave a Reply

Your email address will not be published. Required fields are marked *