ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅੱਜ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਸੈਸ਼ਨ ਦੀ ਸ਼ੁਰੂਆਤ ’ਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੇ ਮੈਂਬਰਾਂ ਅਤੇ ਸਮੁੱਚੀ ਲੋਕਾਈ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਦੌਰਾਨ ਕੁੱਲ 5 ਸਰਕਾਰੀ ਪ੍ਰਸਤਾਵ ਪੇਸ਼ ਕੀਤੇ ਜਾਣਗੇ। ਇਨ੍ਹਾਂ ਵਿਚ ਯਮੁਨਾ ਦੇ ਪਾਣੀ ਵਿਚ ਪੰਜਾਬ ਦਾ ਹਿੱਸਾ, ਤਿੰਨ ਹੈੱਡਵਰਕਸਾਂ ਦਾ ਕੰਟਰੋਲ, ਡੈਮ ਸੇਫਟੀ ਐਕਟ ਨੂੰ ਰੱਦ ਕਰਨਾ, ਰਾਜਸਥਾਨ ਤੋਂ ਪਾਣੀ ਦੀ ਕੀਮਤ ਵਸੂਲੀ ਜਾਣਾ ਅਤੇ ਪਾਕਿਸਤਾਨ ਵੱਲ ਵਗਦੇ ਪਾਣੀ ਦਾ ਮੁੱਦਾ ਸ਼ਾਮਿਲ ਹੈ। ਇਸ ਤੋਂ ਇਲਾਵਾ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵਲੋਂ ਸਰਕਾਰ ਨੂੰ ਘੇਰਿਆ ਜਾਵੇਗਾ। ਇਸ ਦੌਰਾਨ 5 ਪ੍ਰਸਤਾਵ ਅਤੇ ਦੋ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ।