ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਘੁੰਮਣ ਨੇ ਮਜੀਠੀਆ ਦੀ ਸੋਸ਼ਲ ਮੀਡੀਆ ਪੋਸਟ ਨੂੰ ਬੇਬੁਨਿਆਦ ਅਤੇ ਅਪਮਾਨਜਨਕ ਦੱਸਿਆ, ਦੋਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪੋਸਟ ਨੂੰ 24 ਘੰਟਿਆਂ ਦੇ ਅੰਦਰ ਹਟਾਇਆ ਜਾਵੇ, ਜਨਤਕ ਮੁਆਫ਼ੀ ਮੰਗੀ ਜਾਵੇ, ਅਤੇ ਲਿਖਤੀ ਭਰੋਸਾ ਦਿੱਤਾ ਜਾਵੇ ਕਿ ਭਵਿੱਖ ਵਿਚ ਅਜਿਹੇ ਦੋਸ਼ ਨਹੀਂ ਲਗਾਏ ਜਾਣਗੇ। ਉਨ੍ਹਾਂ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਉਹ ਅਪਰਾਧਿਕ ਕਾਰਵਾਈ ਸ਼ੁਰੂ ਕਰਨਗੇ ਅਤੇ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨਗੇ।

Leave a Reply

Your email address will not be published. Required fields are marked *