ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅੱਜ 7 ਮਤੇ ਲਿਆਂਦੇ ਗਏ ਜਿਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਰੋਧੀ ਧਿਰ ਦੇ ਮੈਂਬਰਾਂ ਸਮੇਤ ਸਾਰੇ ਮੈਂਬਰ ਦਾ ਵਿਸ਼ੇਸ਼ ਧੰਨਵਾਦ ਕੀਤਾ।