ਨਵੀਂ ਦਿੱਲੀ, 20 ਜੁਲਾਈ – ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸੰਸਦ ਦੇ ਮਾਨਸੂਨ ਸੈਸ਼ਨ ਦੇ ਦੂਸਰੇ ਦਿਨ ਵੀ ਅੱਜ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਸਾਬਕਾ ਕੇਂਦਰੀ ਮੰਤਰੀ ਅਤੇ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਅੱਜ ਖੇਤੀ ਕਾਨੂੰਨਾਂ ਨੂੰ ਛੱਡ ਲੋਕ ਸਭਾ ‘ਚ ਸਾਰੇ ਮੁੱਦਿਆ ਨੂੰ ਉਠਾਇਆ ਹੈ ਤੇ ਕਾਂਗਰਸ ਨੂੰ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ ਹੈ।ਜਦੋਂ ਖੇਤੀ ਕਾਨੂੰਨ ਪੇਸ਼ ਕੀਤੇ ਗਏ ਸਨ ਤਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ ਸੀ ਤੇ ਦੋਵਾਂ ਪਾਰਟੀਆਂ ਦਾ ਦੋਗਲਾ ਚਿਹਰਾ ਸਾਹਮਣੇ ਆਇਆ ਸੀ। ਸਿਰਫ ਅਕਾਲੀ ਦਲ ਹੀ ਕਿਸਾਨਾਂ ਦੇ ਮੁੱਦੇ ਨੂੰ ਉਠਾ ਰਿਹਾ ਹੈ।ਅਸੀਂ ਅੱਜ ਵੀ ਸਦਨ ਦੀ ਕਾਰਵਾਈ ਮੁਲਤਵੀ ਕਰਨ ਲਈ ਕਹਾਂਗੇ।