ਜਲੰਧਰ ਵਿੱਚ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ 2 ਦੋਸਤਾਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਵਿੱਚ 3 ਹੋਰ ਨੌਜਵਾਨ ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਪੁਲਿਸ ਲਾਈਨਾਂ ਨੇੜੇ ਇੱਕ ਫਲਾਈਓਵਰ ਤੇ ਵਾਪਰਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਹਾਦਸੇ ਵਾਲੀ ਥਾਂ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਮਿਲੀ ਜਾਣਕਾਰੀ ਅਨੁਸਾਰ ਸਾਰੇ ਨੌਜਵਾਨ ਇੱਕ ਦੋਸਤ ਦੀ ਜਨਮਦਿਨ ਪਾਰਟੀ ਤੋਂ ਵੋਲਕਸਵੈਗਨ ਕਾਰ ਵਿੱਚ ਘਰ ਵਾਪਸ ਆ ਰਹੇ ਸਨ ਜਦੋਂ ਉਹਨਾਂ ਦੀ ਕਾਰ ਫਲਾਈਓਵਰ ਤੇ ਖੜ੍ਹੀ ਨਗਰ ਨਿਗਮ ਦੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਹਾਦਸੇ ਵਿੱਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਅਤੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 3 ਜ਼ਖਮੀ ਦਸੇ ਜਾ ਰਹੇ ਹਨ। ਮ੍ਰਿਤਕਾਂ ਦੀ ਪਛਾਣ ਮਸ਼ਹੂਰ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਦੇ ਪੁੱਤਰ ਵਿਦਿਤ ਓਲਕ ਅਤੇ ਪੱਪੀ ਸਵੀਟਸ ਦੇ ਮਾਲਕ ਦੇ ਪੁੱਤਰ ਆਰਵ ਤਲਵਾਰ ਵਜੋਂ ਹੋਈ ਹੈ। ਦੋਵੇਂ 18 ਅਤੇ 19 ਸਾਲ ਦੇ ਸਨ। ਉਹਨਾਂ ਦੇ ਨਾਲ 3 ਹੋਰ ਨੌਜਵਾਨ ਸਨ, ਪਰ ਉਹਨਾਂ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ ਹੈ। ਪੁਲਿਸ ਨੂੰ ਅੱਜ ਸਵੇਰੇ 3 ਵਜੇ ਹਾਦਸੇ ਦੀ ਸੂਚਨਾ ਮਿਲੀ, ਬਰਾਂਦਰੀ ਥਾਣੇ ਦੀ ਪੁਲਿਸ ਮੌਕੇ ਤੇ ਪਹੁੰਚੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।