ਬਟਾਲਾ ਵਿਚ ਬੁਲੇਟ ‘ਤੇ ਕਾਲਜ ਜਾ ਰਹੇ ਨੌਜਵਾਨਾਂ ਦੀ ਹਾਦਸੇ ਵਿਚ ਮੌਤ

ਬਟਾਲਾ ਦੇ ਕਾਦੀਆ ਰੋਡ ਨੇੜੇ ਗੁਰਦੁਆਰਾ ਫਲਾਈ ਸਾਹਿਬ ਵਿਖੇ ਦੋ ਨੌਜਵਾਨਾਂ ਦੀ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੁਲੇਟ ‘ਤੇ ਕਾਲਜ ਜਾ ਰਹੇ ਦੋ ਨੌਜਵਾਨਾਂ ਦੀ ਬੱਸ ਨਾਲ ਭਿਆਨਕ ਟੱਕਰ ਹੋਣ ਗਈ। ਹਾਦਸੇ ਵਿਚ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜੈਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਕਾਦੀਆਂ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ਭਾਮੜੀ ਬੁਲੇਟ ‘ਤੇ ਸਵਾਰ ਹੋ ਕੇ ਕਾਲਜ ਜਾ ਰਹੇ ਸਨ ਕਿ ਅਚਾਨਕ ਸਾਹਮਣੇ ਤੋਂ ਆ ਰਹੀ ਰਾਜਧਾਨੀ ਬੱਸ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੇਖਵਾਂ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਬੱਸ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ, ਪੁਲਿਸ ਵੱਲੋਂ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਇਲਾਕੇ ਵਿੱਚ ਇਸ ਹਾਦਸੇ ਕਾਰਨ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਗਲੋਬਲ ਇੰਸਟੀਚਿਊਟ ਚ ਪੜ੍ਹਾਈ ਕਰਦੇ ਸਨ।

Leave a Reply

Your email address will not be published. Required fields are marked *