‘3% ਡੀਏ ਦੀ ਕਿਸ਼ਤ ਹੋਵੇਗੀ ਜਾਰੀ’, ਸੀਐਮ ਭਗਵੰਤ ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ 3 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਕੁੱਲ ਮਹਿੰਗਾਈ ਭੱਤਾ 53 ਫੀਸਦੀ ਹੋ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਹਿੰਗਾਈ ਭੱਤੇ (DA) ਵਿੱਚ ਵਾਧੇ ਨਾਲ ਲਗਭਗ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਵਧਿਆ ਹੋਇਆ ਮਹਿੰਗਾਈ ਭੱਤਾ ਨਵੰਬਰ ਮਹੀਨੇ ਦੀਆਂ ਤਨਖਾਹਾਂ ਵਿੱਚ ਜੁੜੇਗਾ ਅਤੇ ਇਹ ਦਸੰਬਰ ਵਿੱਚ ਦਿੱਤੀ ਜਾਣ ਵਾਲੀ ਪੈਨਸ਼ਨ ਵਿੱਚ ਵੀ ਸ਼ਾਮਲ ਹੋਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ 2022 ਵਿੱਚ ਸਰਕਾਰ ਸੱਤਾ ਵਿੱਚ ਆਈ ਸੀ, ਤਾਂ ਮੁਲਾਜ਼ਮਾਂ ਨੂੰ 28 ਫੀਸਦੀ ਡੀ.ਏ. (DA) ਮਿਲ ਰਿਹਾ ਸੀ। ਇਸ ਵਾਧੇ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਗਭਗ 363 ਕਰੋੜ ਰੁਪਏ ਦਾ ਲਾਭ ਮਿਲੇਗਾ।

Leave a Reply

Your email address will not be published. Required fields are marked *