ਮੁੰਬਈ, 20 ਜੁਲਾਈ – ਅਸਲੀਲ ਫਿਲਮਾਂ ਬਣਾਉਣ ਦੇ ਮਾਮਲੇ ‘ਚ ਫਿਲਮੀ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਅਤੇ ਰੇਆਨ ਥਰਪ ਨੂੰ 23 ਜੁਲਾਈ ਤੱਕ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।ਰਾਜ ਕੁੰਦਰਾ ਉੱਪਰ ਅਸ਼ਲੀਲ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਕੁੱਝ ਐਪਸ ਰਾਹੀ ਪ੍ਰਸਾਰਿਤ ਕਰਨ ਦਾ ਦੋਸ਼ ਹੈ, ਜਿਸ ਨੂੰ ਰਾਤ ਮੁੰਬਈ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।