ਚੰਡੀਗੜ੍ਹ, 21 ਜੁਲਾਈ – ਗੋਲਡਨ ਸਟਾਰ ਵਜੋ ਜਾਣੇ ਜਾਂਦੇ ਪੰਜਾਬ ਦੇ ਪ੍ਰਸਿੱਧ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ।ਸਾਈਬਰ ਕਰਾਇਮ ਨੂੰ ਇਸ ਦੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮਲਕੀਤ ਨੇ ਆਪਣੇ ਚਾਹੁਣ ਵਾਲਿਆਂ ਨੂੰ ਅਪੀਲ ਕੀਤੀ ਕਿ ਜੇਕਰ ਉਸ ਦੇ ਅਕਾਊਂਟ ਤੋਂ ਕੋਈ ਵੀ ਮੈਸੇਜ ਆਉਂਦਾ ਹੈ ਤਾਂ ਉਸ ਦਾ ਜਵਾਬ ਨਾ ਦਿੱਤਾ ਜਾਵੇ।