ਅੰਮ੍ਰਿਤਸਰ, 21 ਜੁਲਾਈ – ਵਿਧਾਨ ਸਭਾ ਹਲਕਾ ਘਨੌਰ ਤੋਂ ਕਾਂਗਰਸ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਸ਼ਵਾਸ਼ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਕਾਂਗਰਸ 2022 ਵਿਧਾਨ ਸਭਾ ਚੋਣਾਂ ‘ਚ ਜਿੱਤ ਹਾਸਿਲ ਕਰੇਗੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਉਨ੍ਹਾਂ ਨੂੰ ਗੁੰਮਰਾਹ ਕਰ ਰਹੇ ਹਨ ਤੇ ਗਲਤ ਸਲਾਹਾਂ ਦੇ ਰਹੇ ਹਨ ਜਿਸ ਕਾਰਨ ਪੰਜਾਬ ਪਿੱਛੇ ਨੂੰ ਜਾ ਰਿਹਾ ਹੈ। ਉਹ ਨਵਜੋਤ ਸਿੰਘ ਸਿੱਧੂ ਦੇ ਸੱਦੇ ‘ਤੇ ਅੰਮ੍ਰਿਤਸਰ ਪਹੁੰਚੇ ਹੋਏ ਸਨ।