ਨਵੀਂ ਦਿੱਲੀ, 21 ਜੁਲਾਈ – ਕੇਂਦਰ ਸਰਕਾਰ ਵੱਲੋਂ ਆਕਸੀਜਨ ਦੀ ਕਮੀ ਕਾਰਨ ਕੋਈ ਮੌਤ ਨਾ ਹੋਣ ਸਬੰਧੀ ਜਵਾਬ ‘ਚ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਸਿਹਤ ਦਾ ਮਾਮਲਾ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਬੰਧਿਤ ਹੈ। ਕੇਂਦਰ ਸਿਰਫ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਭੇਜੇ ਡਾਟਾ ਨੂੰ ਇਕੱਠਾ ਕਰਦਾ ਹੈ। ਪਰ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਆਕਸੀਜਨ ਦੀ ਕਮੀ ਨਾਲ ਹੋਈਆਂ ਮੌਤਾਂ ਦਾ ਕੋਈ ਅੰਕੜਾ ਨਹੀਂ ਭੇਜਿਆ। ਕੇਂਦਰ ਸਰਕਾਰ ਨੇ ਆਪਣੇ ਕੋਲੋ ਕੋਈ ਡਾਟਾ ਇਕੱਠਾ ਨਹੀਂ ਕੀਤਾ।ਉਨ੍ਹਾਂ ਕਿਹਾ ਕਿ ਆਕਸੀਜਨ ਸੰਕਟ ‘ਤੇ ਝੂਠ ਦਾ ਸਹਾਰਾ ਲੈ ਕੇ ਰਾਹੁਲ ਗਾਂਧੀ ਅਤੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਰਾਜਨੀਤੀ ਕਰ ਰਹੇ ਹਨ।