ਅੰਮ੍ਰਿਤਸਰ, 21 ਜੁਲਾਈ – ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਤੋਂ ਉਪਰੰਤ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਵੀ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ 4 ਕੈਬਨਿਟ ਮੰਤਰੀਆਂ (ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਚੰਨੀ ਅਤੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ) ਤੋਂ ਇਲਾਵਾ ਕਈ ਵਿਧਾਇਕ ਅਤੇ ਸਾਬਕਾ ਵਿਧਾਇਕ ਵੀ ਮੌਜੂਦ ਸਨ। ਇਸ ਤੋਂ ਪਹਿਲਾਂ 60 ਦੇ ਕਰੀਬ ਵਿਧਾਇਕ ਨਵਜੋਤ ਸਿੱਧੂ ਦੇ ਸੱਦੇ ‘ਤੇ ਉਨ੍ਹਾਂ ਦੀ ਰਿਹਾਇਸ਼ ਪਹੁੰਚੇ ਸਨ।