ਨਵੀਂ ਦਿੱਲੀ, 21 ਜੁਲਾਈ – ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ 22 ਜੁਲਾਈ ਨੂੰ ਜੰਤਰ ਮੰਤਰ ਵਿਖੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮਿਲ ਗਈ ਹੈ।ਕਿਸਾਨ ਕੱਲ੍ਹ 11:30 ਵਜੇ ਜੰਤਰ ਮੰਤਰ ਪਹੁੰਚਣਗੇ | ਇਹ ਵੀ ਪਤਾ ਲੱਗਾ ਹੈ ਕਿ ਦਿੱਲੀ ਪੁਲਿਸ ਹੀ ਕਿਸਾਨਾਂ ਨੂੰ ਜੰਤਰ ਮੰਤਰ ਲੈ ਕੇ ਆਵੇਗੀ ਤੇ ਛੱਡ ਕੇ ਜਾਵੇਗੀ।