ਗੜ੍ਹਸ਼ੰਕਰ, 21 ਜੁਲਾਈ – ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਗੜ੍ਹਸ਼ੰਕਰ ਤੋਂ ਦੋਆਬਾ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਕਿਸਾਨਾਂ ਦਾ 100 ਗੱਡੀਆ ਦਾ ਕਾਫਿਲਾ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਬੀ.ਜੇ.ਪੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਵਿਰੋਧੀ ਬਿੱਲਾਂ ਦੇ ਕਾਰਨ ਦੇਸ਼ ਦੀ ਅਰਥਵਿਵਸਥਾ ਖ਼ਤਰੇ ਚ ਪੈ ਚੁੱਕੀ ਹੈ।ਜਦੋਂ ਤੱਕ ਮੋਦੀ ਸਰਕਾਰ ਖੇਤੀਬਾੜੀ ਵਿਰੋਧੀ ਕਾਲੇ ਕਾਨੂੰਨ ਵਾਪਿਸ ਨਹੀਂ ਲੈਂਦੀ ਕਿਸਾਨ ਅੰਦੋਲਨ ਜਾਰੀ ਰਹੇਗਾ।