ਨਵੀਂ ਦਿੱਲੀ, 22 ਜੁਲਾਈ – ਸਾਬਕਾ ਕੇਂਦਰੀ ਮੰਤਰੀ ਅਤੇ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਕਿਸਾਨ ਪਿਛਲੇ 8 ਮਹੀਨਿਆ ਤੋਂ ਦਿੱਲੀ ਦੇ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਹਨ ਤੇ 500 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਫਿਰ ਵੀ ਕੇਂਦਰ ਸਰਕਾਰ ਨੇ ਬਾਰਡਰਾਂ ‘ਤੇ ਕਿਸਾਨਾਂ ਦੀ ਹਾਲਤ ਨਹੀਂ ਦੇਖੀ। ਸਰਕਾਰ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਣਗੇ, ਫਿਰ ਗੱਲਬਾਤ ਦਾ ਕੀ ਮਤਲਬ? ਉਨ੍ਹਾਂ ਕਿਹਾ ਕਿ ਕਿਸਾਨ ਪ੍ਰਤੀਨਿਧੀਆਂ ਨੂੰ ਸੰਸਦ ‘ਚ ਆਵਾਜ਼ ਉਠਾਉਣ ਦੀ ਆਗਿਆ ਨਹੀਂ ਹੈ। ਮੰਤਰੀ ਕਿਸਾਨਾਂ ਨਾਲ ਚਰਚਾ ਕਰਨ ਦਾ ਦਾਅਵਾ ਤਾਂ ਕਰਦੇ ਹਨ ਪਰ ਅਜਿਹਾ ਕਰਨ ਲਈ ਉਹ ਤਿਆਰ ਨਹੀਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਲਈ ਸੰਘਰਸ਼ ਜਾਰੀ ਰੱਖੇਗਾ।