ਬਲਾਤਕਾਰ ਮਾਮਲੇ ‘ਚ ਸਿਮਰਜੀਤ ਬੈਂਸ ਦੀ ਪਟੀਸ਼ਨ ਹਾਈਕੋਰਟ ਵੱਲੋਂ ਖਾਰਜ

ਚੰਡੀਗੜ੍ਹ, 23 ਜੁਲਾਈ – ਬਲਾਤਕਾਰ ਮਾਮਲੇ ‘ਚ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਲੁਧਿਆਣਾ ਸਿਮਰਜੀਤ ਸਿੰਘ ਬੈਂਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਾਈ ਗਈ ਪਟੀਸ਼ਨ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਲੁਧਿਆਣਾ ਦੀ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਖਿਲਾਫ ਸਥਾਨਕ ਪੁਲਿਸ ਨੂੰ ਪੀੜਤਾ ਦੀ ਸ਼ਿਕਾਇਤ ‘ਤੇ ਬਲਾਤਕਾਰ ਦਾ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ।

Leave a Reply

Your email address will not be published. Required fields are marked *