ਜਥੇ. ਮੰਡ ਵੱਲੋਂ ਪੰਜਾਬ ਦੇ 2 ਮੰਤਰੀ ਅਤੇ 3 ਕਾਂਗਰਸੀ ਵਿਧਾਇਕ ਸ੍ਰੀ ਅਕਾਲ ਤਖਤ ਸਾਹਿਬ ਤਲਬ

ਅੰਮ੍ਰਿਤਸਰ, 23 ਜੁਲਾਈ – ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਬਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ 2018 ਵਿਚ ਬਰਗਾੜੀ ਮੋਰਚਾ ਖਤਮ ਕਰਵਾਉਣ ਮੌਕੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਕੀਤਾ ਵਾਅਦਾ ਪੂਰਾ ਨਾ ਕਰਨ ‘ਤੇ ਪੰਜਾਬ ਦੇ 2 ਕੈਬਨਿਟ ਮੰਤਰੀਆਂ ਅਤੇ 3 ਕਾਂਗਰਸੀ ਵਿਧਾਇਕਾਂ ਨੂੰ 2 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਤਲਬ ਕੀਤਾ ਹੈ। ਜਿਨ੍ਹਾਂ ਮੰਤਰੀਆਂ ਨੂੰ ਤਲਬ ਕੀਤਾ ਗਿਆ ਹੈ ਉਨ੍ਹਾਂ ਵਿਚ ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕਾਂ ਵਿਚ ਹਰਮਿੰਦਰ ਸਿੰਘ ਗਿੱਲ, ਕੁਲਬੀਰ ਜੀਰਾ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਸ਼ਾਮਿਲ ਹਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੀ ਹਿਦਾਇਤ ਕੀਤੀ ਗਈ ਹੈ।

Leave a Reply

Your email address will not be published. Required fields are marked *