ਮੁੰਬਈ, 23 ਜੁਲਾਈ – ਫਿਲਮੀ ਅਦਾਕਾਰਾ ਸ਼ਿਲਪਾ ਸ਼ੇਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੇ ਅਸਲੀਲ ਫਿਲਮਾਂ ਦੇ ਨਿਰਮਾਣ ਨਾਲ ਸਬੰਧਿਤ ਇੱਕ ਮਾਮਲੇ ਵਿਚ ਆਪਣੀ ਗ੍ਰਿਫ਼ਤਾਰੀ ਖਿਲਾਫ ਬੌਂਬੇ ਹਾਈਕੋਰਟ ਵਿਚ ਇੱਕ ਪਟੀਸ਼ਨ ਦਾਇਰ ਕੀਤੀ ਹੈ ਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਰਾਜ ਕੁੰਦਰਾ ਦਾ ਕਹਿਣਾ ਹੈ ਕਿ ਉਸ ਦੀ ਗ੍ਰਿਫ਼ਤਾਰੀ ਗੈਰ ਕਾਨੂੰਨੀ ਹੈ।