ਭਾਰਤ ‘ਚ 24 ਘੰਟਿਆਂ ਦੌਰਾਨ ਕੋਵਿਡ-19 ਦੇ 39,097 ਨਵੇਂ ਮਾਮਲੇ, 546 ਮੌਤਾਂ

ਨਵੀਂ ਦਿੱਲੀ, 24 ਜੁਲਾਈ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 39,097 ਨਵੇਂ ਮਾਮਲੇ ਸਾਹਮਣੇ ਆਏ ਹਨ, 35,087 ਠੀਕ ਹੋਏ ਹਨ ਤੇ 546 ਮਰੀਜ਼ਾਂ ਦੀ ਮੌਤ ਹੋਈ ਹੈ।ਇਸ ਦੇ ਨਾਲ ਹੀ ਦੇਸ਼ ਵਿਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,13,32,159, ਐਕਟਿਵ ਮਾਮਲਿਆਂ ਦੀ ਗਿਣਤੀ 4,08,977 ਤੇ ਕੁੱਲ ਮੌਤਾਂ ਦੀ ਗਿਣਤੀ 4,20,016 ਹੋ ਗਈ ਹੈ।ਇਸ ਤੋਂ ਇਲਾਵਾ 3,05,03,166 ਲੋਕ ਠੀਕ ਹੋ ਚੁੱਕੇ ਹਨ ਤੇ 42,78,82,261 ਵੈਕਸੀਨ ਲੱਗ ਚੁੱਕੀਆਂ ਹਨ।

Leave a Reply

Your email address will not be published. Required fields are marked *