ਗੁਰਾਇਆਂ, 24 ਜੁਲਾਈ (ਮਨੀਸ਼ ਕੌਸ਼ਲ) – ਹਲਕਾ ਫਿਲੋਰ ਦੇ ਪਿੰਡ ਬੰਡਾਲਾ ਮੰਜਕੀ ਤੋਂ ਇਨਸਾਨਿਅਤ ਨੂੰ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਛੱਪੜ ਦੇ ਕੰਢੇ ‘ਤੇ ਪਏ ਪਤੀਲੇ ਚੋਂ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ।ਪਿੰਡ ਦੇ ਸਰਪੰਚ ਸਰਬਜੀਤ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਅਤੇ ਪਿੰਡ ਦੀ ਪੰਚਾਇਤ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਇਸ ਦੀ ਸੂਚਨਾ ਉਨਾਂ ਤਰੁੰਤ ਸੰਬਧਿਤ ਥਾਣੇ ਦੀ ਪੁਲਿਸ ਨੂੰ ਦਿੱਤੀ।ਉਧਰ ਇਸ ਘਟਨਾ ਦੀ ਸੂਚਨਾਂ ਮਿਲਦੇ ਸਾਰ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜਾ ਲਿਆ ਅਤੇ ਪਿੰਡ ਵਾਸੀਆਂ ਦੀ ਹਾਜਰੀ ਵਿੱਚ ਬੱਚੇ ਦੀ ਲਾਸ਼ ਨੂੰ ਕਬਜੇ ਵਿੱਚ ਲਿਆ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।