ਨਵੀਂ ਦਿੱਲੀ, 24 ਜੁਲਾਈ – ਇੰਡੀਅਨ ਉਲੰਪਿਕ ਐਸੋਸੀਏਸ਼ਨ (IOA) ਦੇ ਜਨਰਲ ਸਕੱਤਰ ਰਾਜੀਵ ਮਹਿਤਾ ਨੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਐਥਲੀਟਾਂ ਨਾਲ ਜਿਹੜੇ ਕੋਚ ਟੋਕੀਓ ਵਿਚ ਹਨ ਤੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਹੈ ਉਨ੍ਹਾਂ ਕੋਚਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ। ਇਹ ਉਨ੍ਹਾਂ ਦਾ ਮਨੋਬਲ ਵਧਾਉਣ ਵਾਲਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿਲਵਰ ਮੈਡਲ ਹਾਸਿਲ ਕਰਨ ਵਾਲੀ ਭਾਰਤੋਲਕ ਮੀਰਾਬਾਈ ਚਾਨੂ ਦੇ ਕੋਚ ਵਿਜੇ ਸ਼ਰਮਾ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।