ਚੰਡੀਗੜ੍ਹ, 27 ਜੁਲਾਈ – ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ ਗਈ। ਇਸ ਸਬੰਧੀ ਨਵਜੋਤ ਸਿੱਧੂ ਨੇ ਟਵੀਟ ਕਰ ਦੱਸਿਆ ਕਿ ਹਾਈਕਮਾਨ ਵੱਲੋਂ ਦਿੱਤੇ ਗਏ 18 ਨੁਕਤਿਆਂ ‘ਚੋਂ 5 ਨੁਕਤਿਆ ਨੂੰ ਜਲਦ ਪੂਰਾ ਕਰਨ ਲਈ ਉਨ੍ਹਾਂ ਵੱਲੋਂ ਇੱਕ ਮੰਗ ਪੱਤਰ ਮੁੱਖ ਮੰਤਰੀ ਨੂੰ ਦਿੱਤਾ ਗਿਆ ਹੈ। ਇਨ੍ਹਾਂ 5 ਨੁਕਤਿਆ ‘ਚ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਸਜ਼ਾ ਦੇਣ, ਨਸ਼ਾ ਤਸਕਰਾਂ ਖਿਲਾਫ ਐੱਸ.ਆਈ.ਟੀ ਦੀ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕਰਨ, ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਵਿਧਾਨ ਸਭਾ ‘ਚ ਲੈਣ, ਬਿਜਲੀ ਸਮਝੌਤੇ ਰੱਦ ਕਰਨ, ਡਾਕਟਰਾਂ ਅਤੇ ਅਧਿਆਪਕਾਂ ਸਮੇਤ ਹੋਰਨਾਂ ਧਰਨਾਕਾਰੀਆਂ ਨਾਲ ਗੱਲਬਾਤ ਕਰ ਮਸਲੇ ਹੱਲ ਕਰਨ ਦੀ ਮੰਗ ਕੀਤੀ ਗਈ ਹੈ।