ਨਵੀਂ ਦਿੱਲੀ, 28 ਜੁਲਾਈ – ਵਿਰੋਧੀ ਧਿਰਾਂ ਵੱਲੋਂ ਮਹਿੰਗਾਈ, ਪੈਗਾਸਸ ਅਤੇ ਕਿਸਾਨ ਮੁੱਦਿਆ ‘ਤੇ ਸੰਸਦ ਦੀ ਕਾਰਾਵਈ ਵਿਚ ਪਾਏ ਜਾ ਰਹੇ ਵਿਘਨ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵਿਰੋਧੀ ਧਿਰਾਂ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵਾਕਈ ਕਿਸਾਨਾਂ ਲਈ ਫਿਕਰਮੰਦ ਹਨ ਤਾਂ ਉਨ੍ਹਾਂ ਨੂੰ ਸੰਸਦ ਦੀ ਕਾਰਵਾਈ ਚੱਲਣ ਦੇਣੀ ਚਾਹੀਦੀ ਹੈ।