ਨਵੀਂ ਦਿੱਲੀ, 28 ਜੁਲਾਈ – ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਹੱਕ ਵਿਚ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜ਼ਲਾ ਅਤੇ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ‘ਚ ਜੰਮ ਕੇ ਹੰਗਾਮਾ ਕੀਤਾ। ਉਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਨਾਲ ਸੰਸਦ ਵਿਚ ਇਨ੍ਹਾਂ ਉੱਪਰ ਖੁੱਲ੍ਹੀ ਬਹਿਸ ਕਰਨ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਕਾਨੂੰਨ ਬਣਾ ਕੇ ਲਾਗੂ ਕਰਨ ਦੀ ਮੰਗ ਕੀਤੀ।