ਨਵੀਂ ਦਿੱਲੀ, 28 ਜੁਲਾਈ – ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਅਸੀ ਦੇਸ਼ ਦੀ ਰਾਜਨੀਤਿਕ ਸਥਿਤੀ, ਪੇਗਾਸਸ, ਕੋਵਿਡ ਤੇ ਵਿਰੋਧੀ ਧਿਰ ਦੀ ਏਕਤਾ ਬਾਰੇ ਚਰਚਾ ਕੀਤੀ ਹੈ। ਮੈਨੂੰ ਪੂਰਾ ਯਕੀਨ ਹੈ ਕਿ ਇਸ ਦੇ ਸਾਰਥਕ ਨਤੀਜੇ ਆਉਣਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਨੂੰ ਹਰਾਉਣ ਲਈ ਸਾਰਿਆਂ ਦਾ ਇੱਕ ਹੋਣਾ ਜਰੂਰੀ ਹੈ।ਮੈਂ ਇਕੱਲੀ ਕੁੱਝ ਨਹੀਂ ਹਾਂ, ਸਾਰਿਆ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।