ਨਵੀਂ ਦਿੱਲੀ, 29 ਜੁਲਾਈ – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸੰਸਦ ਮੈਂਬਰਾਂ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਸੰਸਦ ‘ਚ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ ਵਿਰੋਧੀ ਧਿਰਾਂ ਦੇ ਹੋਰ ਸੰਸਦ ਮੈਂਬਰ ਮੌਜੂਦ ਸਨ।