ਵਾਸ਼ਿੰਗਟਨ, 29 ਜੁਲਾਈ – ਅਮਰੀਕਾ ਦੇ ਅਲਸਾਕਾ ‘ਚ ਬੀਤੀ ਰਾਤ ਭੂਚਾਲ ਦੇ ਜਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 8.2 ਮਾਪੀ ਗਈ। ਭੂਚਾਲ ਦੇ ਝਟਕੇ ਇੰਨੇ ਤੇਜ ਸਨ ਕਿ ਸੁਨਾਮੀ ਦੀ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ।ਭੂਚਾਲ ਕਾਰਨ ਭਾਰੀ ਤਬਾਹੀ ਦੀ ਆਸ਼ੰਕਾ ਜਤਾਈ ਜਾ ਰਹੀ ਹੈ। ਫਿਲਹਾਲ ਭੂਚਾਲ ਤੋਂ ਹੋਣ ਵਾਲੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।