ਸ੍ਰੀ ਮੁਕਤਸਰ ਸਾਹਿਬ, 30 ਜੁਲਾਈ – ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪਹੁੰਚ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰ ਕਈ ਮੁੱਦਿਆ ਉੱਪਰ ਚਰਚਾ ਕੀਤੀ। ਜ਼ਿਲ੍ਹੇ ਦੇ ਪਿੰਡ ਢਾਣੀ ਬਰਕੰਦੀ ਵਿਖੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਘਰ ਵਰਕਰਾਂ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2022 ਵਿਧਾਨ ਸਭਾ ਚੋਣਾਂ ‘ਚ ਅਕਾਲੀ-ਬਸਪਾ ਗੱਠਜੋੜ ਦਾ ਸਾਥ ਦੇਣਗੇ ਤੇ ਪੰਜਾਬ ਵਿਚ ਗੱਠਜੋੜ ਦੀ ਸਰਕਾਰ ਬਣਾਉਣਗੇ।