ਸੰਗਰੂਰ, 31 ਜੁਲਾਈ – ਭਾਰਤੀ ਕਿਸਾਨ ਯੂਨੀਅਨ ਏਕਤਾ (ਚੜੂਨੀ) ਦੇ ਹਰਿਆਣਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਲਿਆਉਣ ਵਾਲੀ ਭਾਜਪਾ ਨੂੰ ਯੂ.ਪੀ ‘ਚ ਹਰਾਉਣ ਲਈ ਮਿਸ਼ਨ 2022 ਹੈ ਤੇ ਪੰਜਾਬ ਵਿਚ ਵੀ ਮਿਸ਼ਨ 2022 ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ‘ਚ ਕਿਸੇ ਹੋਰ ਪਾਰਟੀ ਦੀ ਸਰਕਾਰ ਬਣਨ ‘ਤੇ ਵੀ ਖੇਤੀ ਕਾਨੂੰਨ ਰੱਦ ਹੋਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਇਸ ਲਈ ਰਿਵਾਇਤੀ ਪਾਰਟੀਆਂ ਨੂੰ ਸੱਤਾ ਤੋਂ ਦੂਰ ਰੱਖ ਚੰਗੇ ਲੋਕਾਂ ਨੂੰ ਅੱਗੇ ਲਿਆਉਣਾ ਹੋਵੇਗਾ।