ਫਗਵਾੜਾ, 31 ਜੁਲਾਈ (ਰਮਨਦੀਪ) ਦੇਸ਼ ਦੀ ਅਜਾਦੀ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਸੂਰਮੇ ਸ਼ਹੀਦ ਊਧਮ ਸਿੰਘ ਦਾ ਬਲਿਦਾਨ ਦਿਵਸ ਫਗਵਾੜਾ ਕਾਂਗਰਸ ਵੱਲੋਂ ਸਥਾਨਕ ਸਿਟੀ ਕਲੱਬ ਵਿਖੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਮਨਾਇਆ ਗਿਆ।ਵਿਧਾਇਕ ਧਾਲੀਵਾਲ ਤੇ ਸਮੂਹ ਕਾਂਗਰਸੀ ਵਰਕਰਾਂ ਨੇ ਸ਼ਹੀਦ ਉੂਧਮ ਸਿੰਘ ਨੂੰ ਸ਼ਰਧਾ ਸੁਮਨ ਅਰਪਣ ਕੀਤੇ।ਵਿਧਾਇਕ ਧਾਲੀਵਾਲ ਨੇ ਕਿਹਾ ਕਿ ਜ਼ਲਿਆਵਾਲਾ ਬਾਗ ਵਿਖੇ ਵਾਪਰੇ ਖੂਨੀ ਸਾਕੇ ਦਾ ਬਦਲਾ ਲੈ ਕੇ ਸ਼ਹੀਦ ਉੂਧਮ ਸਿੰਘ ਨੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਸੱਚੇ ਦੇਸ਼ ਭਗਤ ਵਾਂਗ ਨਿਭਾਈ ਹੈ।ਸ਼ਹੀਦ ਊਧਮ ਸਿੰਘ ਦੀ ਬਹਾਦਰੀ ਆਉਣ ਵਾਲੀ ਹਰ ਪੀੜੀ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਸ਼ਹੀਦਾਂ ਦੁਆਰਾ ਦਰਸਾਏ ਮਾਰਗ ਉੱਪਰ ਚੱਲਣ ਲਈ ਪ੍ਰੇਰਿਆ।