ਨਵੀਂ ਦਿੱਲੀ, 31 ਜੁਲਾਈ- ਸਾਬਕਾ ਕੇਂਦਰੀ ਮੰਤਰੀ ਅਤੇ ਪੱਛਮੀ ਬੰਗਾਲ ਦੇ ਆਸਨਸੋਲ ਤੋਂ ਭਾਜਪਾ ਦੇ ਸੰਸਦ ਮੈਂਬਰ ਬਾਬੁਲ ਸੁਪਰੀਓ ਨੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸਮਾਜ ਸੇਵਾ ਕਰਨਾ ਚਾਹੁੰਦੇ ਹਨ ਜਿਸ ਲਈ ਰਾਜਨੀਤੀ ‘ਚ ਰਹਿਣ ਦੀ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੋਦੀ ਕੈਬਨਿਟ ਦੇ ਫੇਰਬਦਲ ‘ਚ ਬਾਬੁਲ ਸੁਪਰੀਓ ਨੂੰ ਮੰਤਰੀ ਪਦ ਤੋਂ ਹਟਾ ਦਿੱਤਾ ਗਿਆ ਸੀ।