ਫਗਵਾੜਾ, 2 ਅਗਸਤ (ਰਮਨਦੀਪ) – ਕਪੂਰਥਲਾ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ, ਫਗਵਾੜਾ ਪੁਲਿਸ ਨੇ ਗਾਂਜਾ ਦੀ ਤਸਕਰੀ ਵਿੱਚ ਸ਼ਾਮਲ ਭਾਰਤ ਅਤੇ ਨੇਪਾਲ ਵਿੱਚ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਕਿਲੋ ਨਸ਼ੀਲਾ ਪਦਾਰਥ ਬਰਾਮਦ ਕਰਨ ਦੇ ਨਾਲ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ ਵਾਸੀ ਭਾਗਲਪੁਰ, ਬਿਹਾਰ, ਜੋ ਹੁਣ ਜਲੰਧਰ ਦੇ ਅਸ਼ੋਕ ਨਗਰ ਵਿੱਚ ਰਹਿੰਦਾ ਹੈ, ਲਖਵਿੰਦਰ ਸਿੰਘ ਉਰਫ ਗੋਰਾ ਵਾਸੀ ਛੋਟਾ ਸੁਰਤਾਨਪੁਰ, ਰੂਪਨਗਰ ਅਤੇ ਅਤੇ ਗੁਰਪ੍ਰੀਤ ਸਿੰਘ ਵਾਸੀ ਰਸੂਲਪੁਰ ਰੂਪਨਗਰ ਵਜੋਂ ਹੋਈ ਹੈ।ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਐਸ.ਪੀ ਫਗਵਾੜਾ ਸਰਬਜੀਤ ਸਿੰਘ ਅਤੇ ਡੀ.ਐਸ.ਪੀ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਚੈਕਿੰਗ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ। ਐਸ.ਐਸ.ਪੀ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਫਗਵਾੜਾ ਦੇ ਮੁਖੀ ਇੰਸਪੈਕਟਰ ਸਿਕੰਦਰ ਸਿੰਘ, ਏਐਸਆਈ ਪਰਮਜੀਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਫਗਵਾੜਾ ਬਾਈਪਾਸ ਦੇ ਕੋਲ ਗਸ਼ਤ ਕਰ ਰਹੀ ਸੀ ਤਾਂ ਐਸਬੀਐਸ ਨਗਰ (ਨਵਾਂਸ਼ਹਿਰ) ਵਲੋਂ ਆ ਰਹੀ ਇੱਕ ਨਿੱਜੀ ਯਾਤਰੀ ਬੱਸ (ਪੀਬੀ 12-ਜੇ -9252) ਨੂੰ ਰੋਕਿਆ ਅਤੇ ਦੋਸ਼ੀ ਦੁਆਰਾ ਬੱਸ ਵਿੱਚ ਲਿਜਾਏ ਜਾ ਰਹੇ ਪਲਾਸਟਿਕ ਦੇ ਪੈਕੇਟ ਵਿੱਚ ਲੁਕਿਆ 15 ਕਿਲੋ ਗਾਂਜਾ ਬਰਾਮਦ ਕੀਤਾ ਗਿਆ।ਪੁਲਿਸ ਟੀਮ ਨੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਦੇ ਖਿਲਾਫ ਐਨ.ਡੀ.ਪੀ.ਐਸ ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।ਐਸ.ਐਸ.ਪੀ ਨੇ ਕਿਹਾ ਕਿ ਮੁਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀਆ ਦੁਆਰਾਂ ਨਸ਼ੇ ਦੀ ਖੇਪ ਨੇਪਾਲ ਤੋਂ ਤਸਕਰੀ ਕੀਤੀ ਜਾ ਰਹੀ ਸੀ ਗ੍ਰਿਫਤਾਰ ਮੁਲਜ਼ਮ ਅਵਤਾਰ ਸਿੰਘ ਨੇ ਮੰਨਿਆ ਕਿ ਇਹ ਨਸ਼ੀਲਾ ਪਦਾਰਥ (ਗਾਂਜਾ) ਨੇਪਾਲ ਤੋਂ ਭਾਰਤ ਵਿੱਚ ਉਸਦੇ ਜ਼ਿਲ੍ਹੇ ਭਾਗਲਪੁਰ, ਬਿਹਾਰ ਵਿੱਚ ਪਹੁੰਚਿਆ ਸੀ ਜੋ ਅੰਤਰਰਾਸ਼ਟਰੀ ਸੀਮਾ ਤੋਂ ਸਿਰਫ 200 ਕਿਲੋਮੀਟਰ ਦੂਰ ਹੈ।ਐਚ.ਪੀ.ਐਸ ਖੱਖ ਨੇ ਦੱਸਿਆ ਕਿ ਫੜੇ ਗਏ ਤਸਕਰਾਂ ਨੂੰ ਪੁਲਿਸ ਦੁਆਰਾ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਕਰਨ ਅਤੇ ਸਬੰਧਾਂ ਦਾ ਪਤਾ ਲਗਾਉਣ ਲਈ ਉਨ੍ਹਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।ਐਸ.ਐਸ.ਪੀ ਨੇ ਅੱਗੇ ਕਿਹਾ ਅਸੀਂ ਜਲਦੀ ਹੀ ਪੂਰੀ ਸਪਲਾਈ ਲਾਈਨ ਦਾ ਪਰਦਾਫਾਸ਼ ਕਰਾਂਗੇ ਅਤੇ ਨੈਟਵਰਕ ਨਾਲ ਜੁੜੇ ਹਰੇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ।