ਚੰਡੀਗੜ੍ਹ, 3 ਅਗਸਤ – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਵਿਚ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ‘ਤੇ ਘਰੇਲੂ ਖਪਤਕਾਰਾਂ ਨੂੰ 400 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫਤ ਦਿੱਤੀ ਜਾਵੇਗੀ ਤੇ ਨੀਲੇ ਕਾਰਡ ਧਾਰਕਾਂ ਦੇ ਬਿਜਲੀ ਦੇ ਬਕਾਇਆ ਬਿੱਲ ਮਾਫ ਕੀਤੇ ਜਾਣਗੇ ਜਦਕਿ ਮੀਡੀਅਮ ਤੇ ਛੋਟੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ। ਇੱਕ ਲੱਖ ਸਰਕਾਰੀ ਨੌਕਰੀਆ ਤੇ ਨਿੱਜੀ ਸੈਕਟਰ ‘ਚ 10 ਲੱਖ ਨੌਕਰੀਆਂ ਉਪਲਬਧ ਕਰਵਾਈਆਂ ਜਾਣਗੀਆਂ ਤੇ ਸਰਕਾਰੀ ਨੌਕਰੀਆਂ ਵਿਚ ਮਹਿਲਾਵਾਂ ਲਈ 50% ਰਾਂਖਵਾਕਰਣ ਹੋਵੇਗਾ।ਇਸ ਤੋਂ ਇਲਾਵਾ ਹਰ ਜ਼ਿਲ੍ਹੇ ‘ਚ ਮੈਡੀਕਲ ਕਾਲਜ ਸਥਾਪਿਤ ਕੀਤੇ ਜਾਣਗੇ।